WhatsApp ਲਈ ਆਪਣੀਆਂ ਸੇਵਾਵਾਂ ਨੂੰ ਚਲਾਉਣ, ਉਪਲਬਧ ਕਰਵਾਉਣ, ਬਿਹਤਰ ਬਣਾਉਣ, ਸਮਝਣ, ਅਨੁਕੂਲ ਬਣਾਉਣ, ਸਹਾਇਤਾ ਪ੍ਰਦਾਨ ਕਰਨ, ਅਤੇ ਉਹਨਾਂ ਦਾ ਪ੍ਰਚਾਰ ਕਰਨ ਲਈ ਕੁਝ ਜਾਣਕਾਰੀ ਪ੍ਰਾਪਤ ਜਾਂ ਇਕੱਤਰ ਕਰਨਾ ਲਾਜ਼ਮੀ ਹੁੰਦਾ ਹੈ, ਇਸ ਜਾਣਕਾਰੀ ਵਿੱਚ ਤੁਹਾਡੇ ਵੱਲੋਂ ਸਾਡੀਆਂ ਸੇਵਾਵਾਂ ਨੂੰ ਇੰਸਟਾਲ ਕਰਨ, ਉਹਨਾਂ ਤੱਕ ਪਹੁੰਚ ਕਰਨ ਜਾਂ ਉਹਨਾਂ ਦੀ ਵਰਤੋਂ ਕਰਨ ਬਾਰੇ ਜਾਣਕਾਰੀ ਵੀ ਸ਼ਾਮਲ ਹੁੰਦੀ ਹੈ।
ਸਾਡੇ ਦੁਆਰਾ ਪ੍ਰਾਪਤ ਅਤੇ ਇਕੱਤਰ ਕੀਤੀ ਜਾਣ ਵਾਲੀ ਜਾਣਕਾਰੀ ਦੀਆਂ ਕਿਸਮਾਂ ਇਸ ਗੱਲ 'ਤੇ ਨਿਰਭਰ ਕਰਦੀਆਂ ਹਨ ਕਿ ਤੁਸੀਂ ਸਾਡੀਆਂ ਸੇਵਾਵਾਂ ਦੀ ਵਰਤੋਂ ਕਿਵੇਂ ਕਰਦੇ ਹੋ। ਸਾਨੂੰ ਆਪਣੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਕੁਝ ਨਿਸ਼ਚਿਤ ਜਾਣਕਾਰੀ ਦੀ ਲੋੜ ਪੈਂਦੀ ਹੈ ਅਤੇ ਇਸ ਤੋਂ ਬਿਨ੍ਹਾਂ ਅਸੀਂ ਤੁਹਾਨੂੰ ਆਪਣੀਆਂ ਸੇਵਾਵਾਂ ਪ੍ਰਦਾਨ ਨਹੀਂ ਕਰ ਸਕਾਂਗੇ। ਅਸੀਂ ਜਿਹੜੀ ਜਾਣਕਾਰੀ ਇਕੱਤਰ ਕਰਦੇ ਹਾਂ ਉਸ ਵਿੱਚ ਤੁਹਾਡੇ ਵੱਲੋਂ ਪ੍ਰਦਾਨ ਕੀਤੀ ਜਾਣਕਾਰੀ, ਸਵੈਚਲਿਤ ਤੌਰ 'ਤੇ ਇਕੱਠੀ ਕੀਤੀ ਜਾਣਕਾਰੀ ਅਤੇ ਤੀਜੀ-ਧਿਰ ਦੀ ਜਾਣਕਾਰੀ ਸ਼ਾਮਲ ਹੁੰਦੀ ਹੈ।
WhatsApp ਕਿਹੜੀ ਜਾਣਕਾਰੀ ਇਕੱਤਰ ਕਰਦਾ ਹੈ, ਜੇਕਰ ਤੁਸੀਂ ਇਸ ਬਾਰੇ ਹੋਰ ਜਾਣਨਾ ਚਾਹੁੰਦੇ ਹੋ, ਤਾਂ ਕਿਰਪਾ ਕਰਕੇ
ਇੱਥੇ ਕਲਿੱਕ ਕਰੋ।